ਅੰਮ੍ਰਿਤਸਰ

ਦੁਸਹਿਰੇ ਵਾਲੀ ਸ਼ਾਮ ਅੰਮ੍ਰਿਤਸਰ ‘ਚ ਵਾਪਰੇ ਰੇਲ ਹਾਦਸੇ ‘ਚ ਹੁਣ ਵੱਡੇ ਨਾਂ ਵੀ ਸ਼ਾਮਲ ਹੋਣੇ ਸ਼ੁਰੂ ਹੋ ਗਏ ਹਨ। ਸ਼ੁੱਕਰਵਾਰ ਨੂੰ ਕੈਬਨਿਟ ਮੰਤਰੀ ਨਵਜੋਤ ਸਿੱਧੂ ਦੀ ਪਤਨੀ ਨਵਜੋਤ ਕੌਰ ਦੇ ਬਿਆਨ ਕਲਮਬੱਧ ਕਰਨ ਤੋਂ ਬਾਅਦ ਜਾਂਚ ਅਧਿਕਾਰੀ ਨੇ ਦੱਸਿਆ ਕਿ ਜਿਸ ਸਮੇਂ ਇਹ ਹਾਦਸਾ ਵਾਪਰਿਆ ਉਸ ਸਮੇਂ ਨਵਜੋਤ ਸਿੰਘ ਸਿੱਧੂ ਸ਼ਹਿਰ ਵਿਚ ਨਹੀਂ ਸਨ, ਇਸ ਲਈ ਉਨ੍ਹਾਂ ਤੋਂ ਜਵਾਬ-ਤਲਬੀ ਦੀ ਜ਼ਰੂਰਤ ਨਹੀਂ ਹੈ। ਇਸ ਨਾਲ ਹੀ ਜਾਂਚ ਅਧਿਕਾਰੀ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਹੋਰ ਅਧਿਕਾਰੀ ਵੀ ਜਾਂਚ ਵਿਚ ਸ਼ਾਮਲ ਕੀਤੇ ਜਾਣਗੇ ਅਤੇ ਉਨ੍ਹਾਂ ਨੂੰ ਪੁੱਛਗਿੱਛ ਲਈ ਬੁਲਾਇਆ ਜਾ ਸਕਦਾ ਹੈ। ਅਧਿਕਾਰੀ ਨੇ ਦੱਸਿਆ ਕਿ ਹੁਣ ਤਕ ਰੇਲਵੇ ਦੇ 20 ਅਧਿਕਾਰੀਆਂ ਨੂੰ ਬੁਲਾਇਆ ਜਾ ਚੁੱਕਾ ਹੈ ਅਤੇ ਨਾਲ ਹੀ ਰੇਲਵੇ ਦੇ ਕੁਝ ਹੋਰ ਉੱਚ ਅਧਿਕਾਰੀਆਂ ਨੂੰ ਸੋਮਵਾਰ ਬੁਲਾਇਆ ਜਾ ਰਿਹਾ ਹੈ ਅਤੇ ਇਸ ਮਾਮਲੇ ਵਿਚ ਨਿਰਪੱਖ ਜਾਂਚ ਕਰਕੇ ਜਨਤਾ ਨੂੰ ਇਨਸਾਫ ਦਿਵਾਇਆ ਜਾਵੇਗਾ।

LEAVE A REPLY

Please enter your comment!
Please enter your name here