ਨਿਊਯਾਰਕ /ਲੁਧਿਆਣਾ, 16 ਅਗਸਤ ( ਰਾਜ ਗੋਗਨਾ )—‘ਵਿਦੇਸ਼ਾਂ ਵਿੱਚ ਵਸ ਕੇ ਭਾਰਤ ਅਤੇ ਖਾਸ ਕਰਕੇ ਪੰਜਾਬ ਦਾ ਨਾਂਮ ਰੋਸ਼ਨ ਕਰਨ ਵਾਲੇ ਇੰਡੀਅਨ ਓਵਰਸੀਜ਼ ਕਾਂਗਰਸ ਪੰਜਾਬ ਚੈਪਟਰ ਦੇ ਪ੍ਰਧਾਨ ਗੁਰਮੀਤ ਸਿੰਘ ਗਿੱਲ ਦਾ ਲੁਧਿਆਣਾ ਪਹੁੰਚਣ ਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਪਵਨ ਦੀਵਾਨ ਤੇ ਗੁਰਮੇਲ ਪਹਿਲਵਾਨ ਵਲੋਂ ਸਨਮਾਨ ਕੀਤਾ ਗਿਆ।
ਦੀਵਾਨ ਤੇ ਪਹਿਲਵਾਨ ਨੇ ਗਿਲ ਵਲੋਂ ਵਿਦੇਸ਼ ਵਿੱਚ ਪੰਜਾਬੀਆਂ ਦਾ ਨਾਂਮ ਰੋਸ਼ਨ ਕਰਦਿਆਂ ਕੀਤੇ ਜਾ ਰਹੇ ਸਮਾਜਸੇਵੀ ਕੰਮਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਕਿਹਾ ਕਿ ਐਨਆਰਆਈ ਸਮਾਜ ਜਿਥੇ ਜਿਥੇ ਵੀ ਹੋਵੇ ਉਸਨੇ ਸੰਬੰਧਿਤ ਦੇਸ਼ ਦੀ ਤਰੱਕੀ ਵਿਚ ਮਹੱਤਵਪੂਰਨ ਯੋਗਦਾਨ ਪਾਇਆ ਹੈ। ਜਿਨ੍ਹਾਂ ਨੂੰ ਹੁਣ ਪੰਜਾਬ ਦੇ ਵਿਕਾਸ ਲਈ ਵੀ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ। ਇਸ ਦਿਸ਼ਾ ਵਿਚ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਐਨਆਰਆਈ ਸਮਾਜ ਨੂੰ ਆਪਣੀ ਮਿੱਟੀ ਨਾਲ ਜੋੜਨ ਵਾਸਤੇ ਪ੍ਰੋਗਰਾਮ ਵੀ ਚਲਾਇਆ ਜਾ ਰਿਹਾ ਹੈ।
ਜਦਕਿ ਗਿੱਲ ਨੇ ਭਰੋਸਾ ਦਿੱਤਾ ਕਿ ਉਹ ਆਪਣੇ ਦੇਸ਼ ਦਾ ਨਾਂਮ ਵਿਦੇਸ਼ਾਂ ਵਿੱਚ ਚੁੱਕਣ ਲਈ ਕੋਈ ਕਸਰ ਬਾਕੀ ਨਹੀਂ ਛੱਡਣਗੇ। ਉਨ੍ਹਾਂ ਨੇ ਪੰਜਾਬ ਦੀ ਤਰੱਕੀ ਵਿਚ ਯੋਗਦਾਨ ਪਾਉਣ ਪ੍ਰਤੀ ਵਚਨਬੱਧਤਾ ਪ੍ਰਗਟਾਈ।
ਇਸ ਮੌਕੇ ਹੋਰਨਾਂ ਤੋਂ ਇਲਾਵਾ, ਗੁਰਦੀਪ ਸਿੰਘ, ਬਲਬੀਰ ਸਿੰਘ, ਡਾ ਵਰਿੰਦਰ ਸਿੰਘ ਵੀ ਮੌਜੂਦ ਰਹੇ।

LEAVE A REPLY

Please enter your comment!
Please enter your name here