ਕੈਨੇਡਾ ਤੋਂ ਇਕ ਵਿਅਕਤੀ ਨੂੰ ਭਾਰਤ ਡਿਪੋਰਟ ਕੀਤਾ ਜਾ ਰਿਹਾ ਹੈ। ਇਹ ਵਿਅਕਤੀ ਦੋ ਵਾਰ ਸੁਰੱਖਿਆ ਮੁਲਾਜ਼ਮਾਂ ਦੀਆਂ ਅੱਖਾਂ ਵਿਚ ਘੱਟਾ ਪਾ ਕੇ ਵਿਦੇਸ਼ ਘੁੰਮ ਚੁੱਕਾ ਹੈ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਮੁਲਜ਼ਮ ਮਾਨਸਿਕ ਤੌਰ ‘ਤੇ ਕਮਜ਼ੋਰ ਦੱਸਿਆ ਜਾ ਰਿਹਾ ਹੈ। ਦੱਸ ਦਈਏ ਕਿ ਬਿਨਾਂ ਦਸਤਾਵੇਜ਼ ਦੇ ਕਿਸੇ ਦੇਸ਼ ਵਿਚ ਰਹਿਣ ‘ਤੇ ਵਿਅਕਤੀ ਨੂੰ ਉਸ ਦੇ ਦੇਸ਼ ਵਾਪਸ ਭੇਜਣ ਲਈ ਡਿਪੋਰਟ ਦੀ ਪ੍ਰਕਿਰਿਆ ਅਪਣਾਈ ਜਾਂਦੀ ਹੈ।

ਮੁਲਜ਼ਮ ਰਾਘਵਿੰਦਰ ਰੰਜੀਤ ਸਿੰਘ 25 ਸਾਲ ਬਾਅਦ ਭਾਰਤ ਡਿਪੋਰਟ ਕੀਤਾ ਗਿਆ ਹੈ। ਇਹ ਦੂਜੀ ਵਾਰ ਕੈਨੇਡਾ ਤੋਂ ਭਾਰਤ ਡਿਪੋਰਟ ਕੀਤਾ ਗਿਆ। ਉਸ ਨੂੰ 1991 ਵਿਚ ਵੀ ਕੈਨੇਡਾ ਤੋਂ ਹੀ ਡਿਪੋਰਟ ਕੀਤਾ ਗਿਆ ਸੀ। ਸ਼ੁਰੂਆਤੀ ਪੁੱਛਗਿਛ ਵਿਚ ਉਹ ਅਜਿਹੇ ਵਿਅਕਤੀ ਦੇ ਪਾਸਪੋਰਟ ‘ਤੇ ਜਰਮਨੀ ਜਾਣ ਦੀ ਗੱਲ ਕਹਿ ਰਿਹਾ ਹੈ, ਜਿਸ ਦਾ ਹੁਣ ਉਸ ਨੂੰ ਨਾਂ ਤੱਕ ਯਾਦ ਨਹੀਂ।

ਮੂਲ ਰੂਪ ਵਿਚ ਪੰਜਾਬ ਦਾ ਰਹਿਣ ਵਾਲਾ ਰਾਘਵਿੰਦਰ ਸਾਲ 1988 ਵਿਚ ਪਹਿਲੀ ਵਾਰ ਕਿਸੇ ਦੂਜੇ ਦੇ ਪਾਸਪੋਰਟ ‘ਤੇ ਜਰਮਨੀ ਗਿਆ ਸੀ। ਉਥੋਂ ਸਮੁੰਦਰੀ ਰਸਤੇ ਉਹ ਕੈਨੇਡਾ ਚਲਾ ਗਿਆ। 1991 ਵਿਚ ਉਸ ਨੂੰ ਕੈਨੇਡਾ ਤੋਂ ਭਾਰਤ ਭੇਜ ਦਿੱਤਾ ਗਿਆ। ਪੁਲਸ ਨੂੰ ਇਮੀਗ੍ਰੇਸ਼ਨ ਤੋਂ ਜਾਣਕਾਰੀ ਮਿਲੀ ਸੀ,

ਜਿਸ ਵਿਚ ਇਕ ਅਜਿਹੇ ਵਿਅਕਤੀ ਦੇ ਡਿਪੋਰਟ ਕੀਤੇ ਜਾਣ ਦੀ ਗੱਲ ਕਹੀ ਗਈ ਸੀ, ਜਿਸ ਕੋਲ ਕੋਈ ਦਸਤਾਵੇਜ਼ ਨਹੀਂ ਸਨ ਅਤੇ ਐਮਰਜੈਂਸੀ ਸਰਟੀਫਿਕੇਟ ਬਣਾ ਕੇ ਉਸ ਨੂੰ ਏਅਰ ਇੰਡੀਆ ਦੀ ਫਲਾਈਟ ਤੋਂ ਦਿੱਲੀ ਭੇਜਿਆ ਗਿਆ ਸੀ। ਹਾਲਾਂਕਿ, ਜਦੋਂ ਮੁਲਜ਼ਮ ਨੂੰ ਜਾਣਕਾਰੀ ਮਿਲੀ ਕਿ ਉਹ ਗੁਜਰਾਤ ਤੋਂ ਕੈਨੇਡਾ ਤੱਕ ਸ਼ਿਪ ਵਿਚ ਬੈਠ ਕੇ ਜਾ ਸਕਦਾ ਹੈ ਤਾਂ ਉਹ ਦੁਬਾਰਾ ਕੈਨੇਡਾ ਪਹੁੰਚ ਗਿਆ।

LEAVE A REPLY

Please enter your comment!
Please enter your name here