ਮਿਲਾਨ 13 ਮਾਰਚ 2018 (ਬਲਵਿੰਦਰ ਸਿੰਘ ਢਿੱਲੋ):- ਦੇਸੀ ਮਹੀਨਿਆਂ ਮੁਤਾਬਕ ਸਿੱਖਾਂ ਲਈ ਨਵਾਂ ਸਾਲ ਇੱਕ ਚੇਤ ਤੋਂ ਸੁਰੂ ਹੁੰਦਾ ਹੈ। ਇਟਲੀ ਦੇ ਪ੍ਰਸਿੱਧ ਗੁਰਦੁਆਰਾ ਧੰਨ ਧੰਨ ਬਾਬਾ ਬੁੱਢਾ ਜੀ ਸਿੱਖ ਸੈਂਟਰ, ਕਸਤੇਨੇਦੋਲੋ ਬਰੇਸ਼ੀਆ ਵਿਖੇ ਪ੍ਰਬੰਧਕ ਕਮੇਟੀ ਅਤੇ ਇਲਾਕੇ ਦੀਆ ਸਮੂਹ ਸੰਗਤਾ ਦੇ ਸਹਿਯੋਗ ਨਾਲ ਦੇਸੀ 550 ਵੇਂ ਨਵੇਂ ਸਾਲ ਨੂੰ ਸਮਰਪਿਤ ਸਮਾਗਮ ( 01 ਚੇਤ )14 ਮਾਰਚ ਦਿਨ ਬੁੱਧਵਾਰ ਨੂੰ ਕਰਵਾਇਆ ਜਾ ਰਿਹਾ ਹੈ | ਜਿਸ ਦੋਰਾਨ 14 ਮਾਰਚ ਦਿਨ ਬੁੱਧਵਾਰ ਨੂੰ ਸ਼ਾਮ ਦੇ 6 ਵਜੇ ਰਹਿਰਾਸ ਉਪਰੰਤ ਭਾਰੀ ਦੀਵਾਨ ਸਜਾਏ ਜਾਣਗੇ। ਜਿਸ ਵਿੱਚ ਪ੍ਰਸਿੱਧ ਕੀਰਤਨੀ ਜਥੇ ਸੰਗਤਾਂ ਨੂੰ ਰਸਭਿੰਨੇ ਕੀਰਤਨ ਦੁਆਰਾ ਨਿਹਾਲ ਕਰੇਗਾ। ਗੁਰਦੁਆਰਾ ਧੰਨ ਧੰਨ ਬਾਬਾ ਬੁੱਢਾ ਜੀ ਸਿੱਖ ਸੈਂਟਰ, ਕਸਤੇਨੇਦੋਲੋ ਬਰੇਸ਼ੀਆ ਦੀ ਪ੍ਰਬੰਧਕ ਕਮੇਟੀ ਵਲੋਂ ਇਲਾਕੇ ਦੀਆਂ ਸਮੂਹ ਸੰਗਤਾਂ ਨੂੰ ਨਿਮਰਤਾ ਸਹਿਤ ਬੇਨਤੀ ਕੀਤੀ ਜਾਦੀ ਹੈ ਕਿ ਵੱਧ ਚੜ੍ਹ ਕੇ ਗੁਰਦੁਆਰਾ ਸਾਹਿਬ ਜੀ ਵਿਖੇ ਪੁੱਜੋ ਅਤੇ ਗੁਰੂ ਸਾਹਿਬ ਜੀ ਦੀਆਂ ਖੁਸ਼ੀਆਂ ਪ੍ਰਾਪਤ ਕਰੋ ਜੀ। ਜਿਸ ਦੋਰਾਨ ਗੁਰੂ ਕੇ ਲੰਗਰ ਅਤੁੱਟ ਵਰਤਾਏ ਜਾਣਗੇ।

 

LEAVE A REPLY

Please enter your comment!
Please enter your name here