ਮਿਲਾਨ ਬਲਵਿੰਦਰ ਸਿੰਘ ਢਿੱਲੋ :- ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਕਸਤਲਗੋਮਬੈਰਤੋ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਇਲਾਕੇ ਦੀਆਂ ਸਮੂਹ ਸੰਗਤਾ ਦੇ ਸਹਿਯੋਗ ਨਾਲ ਮਿਤੀ 10 ਅਤੇ 11 ਫਰਵਰੀ 2018 ਦਿਨ ਐਤਵਾਰ ਨੂੰ ਸ਼ਰੋਮਣੀ ਭਗਤ “ਭਗਤ ਰਵਿਦਾਸ ਜੀ” ਦੇ ਜਨਮ ਦਿਹਾੜੇ ਨੂੰ ਮੁੱਖ ਰੱਖਦਿਆਂ ਮਹਾਨ ਸਮਾਗਮ ਕਰਵਾਇਆ ਜਾ ਰਿਹਾ ਹੈ। ਜਿਸ ਦੋਰਾਨ 10 ਫਰਵਰੀ 2018 ਦਿਨ ਸ਼ੁਕੱਰਵਾਰ ਸ੍ਰੀ ਅਖੰਡ ਪਾਠ ਸਾਹਿਬ ਅਰੰਭ ਕੀਤੇ ਜਾਣਗੇ। ਜਿਨ੍ਹਾਂ ਦੇ ਭੋਗ 11 ਫਰਵਰੀ 2018 ਦਿਨ ਐਤਵਾਰ ਨੂੰ ਪਾਏ ਜਾਣਗੇ, ਇਸ ਦੋਰਾਨ ਵਿਸ਼ੇਸ਼ ਦੀਵਾਨ ਸਜਾਏ ਜਾਣਗੇ।

ਦੀਵਾਨਾ ਵਿੱਚ ਪੰਥ ਦੇ ਪ੍ਰਸਿੱਧ ਢਾਡੀ ਭਾਈ ਕੁਲਵੰਤ ਸਿੰਘ ਖਾਲਸਾ ਦਾ ਢਾਡੀ ਜਥਾ ਪਹੁੰਚ ਰਿਹਾ ਹੈ। ਜੋ ਸਮਾਗਮ ਵਿੱਚ ਪਹੁੰਚੀਆ ਸੰਗਤਾ ਨੂੰ ਸ਼ਨੀਵਾਰ ਸ਼ਾਮ ਦੇ ਦੀਵਾਨਾ ਅਤੇ ਐਤਵਾਰ ਸਵੇਰ ਦੇ ਦੀਵਾਨਾ ਵਿੱਚ ਗੁਰਮਤਿ ਵਿਚਾਰਾ ਦੀ ਸਾਂਝ ਪਾਉਣਗੇ।  ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਕਸਤਲਗੋਮਬੈਰਤੋ ਦੀ ਪ੍ਰਬੰਧਕ ਕਮੇਟੀ ਦੇ ਸਮੂਹ ਮੈਂਬਰਾਂ ਵਲੋਂ ਇਟਲੀ ਦੀਆਂ ਸਮੂਹ ਸੰਗਤਾਂ ਨੂੰ ਨਿਮਰਤਾ ਸਹਿਤ ਬੇਨਤੀ ਕੀਤੀ ਜਾਦੀ ਹੈ ਕਿ ਗੁਰਦੁਆਰਾ ਸਾਹਿਬ ਪੁੱਜ ਕੇ ਆਪਣਾ ਜੀਵਨ ਸਫਲ ਕਰਨ ਜੀ। ਗੁਰੂ ਕੇ ਲੰਗਰ ਅਤੁੱਟ ਵਰਤਾਏ ਜਾਣਗੇ।

LEAVE A REPLY

Please enter your comment!
Please enter your name here