ਨਵੀਂ ਦਿੱਲੀ
ਕਠੂਆ ‘ਚ ਨਾਬਾਲਿਗਾ ਨਾਲ ਹੋਏ ਸਮੂਹਿਕ ਜਬਰ-ਜ਼ਨਾਹ ਅਤੇ ਬਾਅਦ ‘ਚ ਹੱਤਿਆ ਦੇ ਮਾਮਲੇ ਨੂੰ ਲੈ ਕੇ ਸਾਬਕਾ ਮੁੱਖ ਮੰਤਰੀ ਫਾਰੂਕ ਅਬਦੁੱਲਾ ਨੇ ਮੁੱਖ ਮੰਤਰੀ ਮਹਿਬੂਬਾ ਮੁਫਤੀ ਨੂੰ ਇਕ ਕਾਨੂੰਨ ਬਣਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਨਾਬਾਲਿਗਾ ਨਾਲ ਜਬਰ-ਜ਼ਨਾਹ ਕਰਨ ਵਾਲਿਆਂ ਲਈ ਮੌਤ ਦੀ ਸਜ਼ਾ ਦੀ ਮਨਜ਼ੂਰੀ ਲਈ ਬਿੱਲ ਲਿਆਂਦਾ ਜਾਵੇ ਅਤੇ ਇਸ ਨੂੰ ਪਾਸ ਕਰਨ ਲਈ ਵਿਧਾਨ ਸਭਾ ‘ਚ ਮੀਟਿੰਗ ਵੀ ਬੁਲਾਈ ਜਾਵੇ। ਅਬਦੁੱਲਾ ਨੇ ਕਿਹਾ ਕਿ ਇਸ ਤਰ੍ਹਾਂ ਦੇ ਮਾਮਲਿਆਂ ‘ਚ ਮੌਤ ਦੀ ਸਜ਼ਾ ਹੋਣੀ ਬਹੁਤ ਜ਼ਰੂਰੀ ਹੈ।
ਉਨ੍ਹਾਂ ਕਿਹਾ ਕਿ ਕਠੂਆ ਮਾਮਲੇ ‘ਚ ਪੀੜਤ ਬੱਚੀ ਮੇਰੀ ਬੇਟੀ ਦੀ ਤਰ੍ਹਾਂ ਹੈ। ਉਨ੍ਹਾਂ ਕਿਹਾ ਕਿ ਦੇਸ਼ ਭਰ ‘ਚ ਰੋਸ ਪਾਇਆ ਜਾ ਰਿਹਾ ਹੈ ਅਤੇ ਪੂਰੇ ਦੇਸ਼ ਦੀਆਂ ਅੱਖਾਂ ਖੁੱਲ੍ਹ ਗਈਆਂ ਅਤੇ ਇਸ ਮਾਮਲੇ ਨੂੰ ਬਹੁਤ ਗੰਭੀਰਤਾਂ ਨਾਲ ਲਿਆ ਹੈ। ਮੈਨੂੰ ਆਸ ਹੈ ਕਿ ਨਿਆਂ ਹੋਵੇਗਾ ਅਤੇ ਅਸੀਂ ਵਿਧਾਨ ਸਭਾ ‘ਚ ਇਕ ਬਿੱਲ ਲਿਆਵਾਂਗੇ, ਜਿਸ ‘ਚ ਇਸ ਤਰ੍ਹਾਂ ਦੀ ਘਟਨਾਵਾਂ ‘ਚ ਮੌਤ ਦੀ ਸਜ਼ਾ ਦਾ ਪ੍ਰਬੰਧ ਕੀਤਾ ਜਾਵੇਗਾ।