ਮੈਲਬੌਰਨ

ਨਿਊਜ਼ੀਲੈਂਡ ਦੇ ਤਾਰੰਗਾ ਸ਼ਹਿਰ ਵਾਪਰੇ ਇਕ ਸੜਕ ਹਾਦਸੇ ‘ਚ ਲੁਧਿਆਣੇ ਦੇ ਰਹਿਣ ਵਾਲੇ 27 ਸਾਲਾ ਪਰਮਿੰਦਰ ਸਿੰਘ ਜੱਬਲ ਦੀ ਮੌਤ ਹੋ ਗਈ। ਇਹ ਹਾਦਸਾ ਉਦੋਂ ਵਾਪਰਿਆ ਜਦੋਂ ਓਹੌਤੀ ਦਾ ਰਹਿਣ ਵਾਲਾ ਪਰਮਿੰਦਰ ਜੱਬਲ ਸਵੇਰੇ ਕਰੀਬ 4 ਵਜੇ ਸਟੇਟ ਹਾਈਵੇਅ 36 ‘ਤੇ ਆਪਣੀ ਕਾਰ ‘ਚ ਜਾ ਰਿਹਾ ਸੀ ਕਿ ਅਚਾਨਕ ਸਾਹਮਣੇ ਆ ਰਹੇ ਟਰੱਕ ਨਾਲ ਟੱਕਰ ਹੋ ਗਈ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਜਦਕਿ ਟਰੱਕ ਡਰਾਈਵਰ ਨੂੰ ਕੁਝ ਮਾਮੂਲੀ ਸੱਟਾਂ ਹੀ ਲੱਗੀਆਂ ਤੇ ਉਸ ਨੂੰ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਪੁਲਸ ਨੇ ਇਸ ਹਾਦਸੇ ਤੋਂ ਬਾਅਦ ਘਟਨਾ ਵਾਲੇ ਸਥਾਨ ਦੀ ਘੇਰਾਬੰਦੀ ਕਰ ਦਿੱਤੀ ਹੈ ਤੇ ਜਾਂਚ ਕਰ ਰਹੀ ਹੈ।

LEAVE A REPLY

Please enter your comment!
Please enter your name here