ਨਿਊਯਾਰਕ /ਕਰਾਚੀ (ਰਾਜ ਗੋਗਨਾ) – ਪਾਕਿਸਤਾਨ ਸਿੱਖ ਕੌਂਸਲ ਲੰਬੇ ਸਮੇਂ ਤੋਂ ਘੱਟ ਗਿਣਤੀ ਕਮਿਊਨਿਟੀਆਂ ਦੀ ਮਦਦ ਕਰਦੀ ਆ ਰਹੀ ਹੈ। ਇਸ ਸਾਲ ਧੰਨਵਾਦ ਦਿਵਸ ਨੂੰ ਸਮਰਪਿਤ ਇੱਕ ਪ੍ਰੋਗਰਾਮ ਉਲੀਕਿਆ ਗਿਆ ਹੈ। ਜਿਸ ਤਹਿਤ ਸਿਕਲੀਕਰ ਕਮਿਊਨਿਟੀ ਨੂੰ ਮੁਢਲੀਆਂ ਸਹੂਲਤਾਂ ਦੇਣ ਦਾ ਉਪਰਾਲਾ ਕੀਤਾ ਗਿਆ ਹੈ। ਜਿਸ ਤਹਿਤ ਕੰਬਲ, ਕੱਪੜੇ, ਖਾਣ ਪੀਣ ਦਾ ਸਮਾਨ ਅਤੇ ਨਿੱਤ ਵਰਤੋਂ ਵਿੱਚ ਆਉਣ ਵਾਲੀਆਂ ਵਸਤਾਂ ਮੁਹੱਈਆ ਕੀਤੀਆਂ ਜਾ ਰਹੀਆਂ ਹਨ।
ਪਾਕਿਸਤਾਨ ਸਿੱਖ ਕੌਂਸਲ ਦੇ ਚੇਅਰਮੈਨ ਰਮੇਸ਼ ਸਿੰਘ ਖਾਲਸਾ ਵਲੋਂ ਇਸ ਸਬੰਧੀ ਕਰਾਚੀ, ਪੰਜਾ ਸਾਹਿਬ ਅਤੇ ਲਹੌਰ ਮੀਟਿੰਗਾਂ ਕਰਕੇ ਇਸ ਕਮਿਊਨਿਟੀ ਨੂੰ ਪੈਰਾਂ ਤੇ ਖੜ੍ਹੇ ਕਰਨ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ। ਆਸ ਹੈ ਕਿ ਅਜਿਹੇ ਪ੍ਰੋਗਰਾਮ ਜਿੱਥੇ ਗੁਰੂ ਨਾਨਕ ਸਾਹਿਬ ਦੀਆਂ ਸਿੱਖਿਆਵਾਂ ਨੂੰ ਰੂਪਮਾਨ ਕਰਦੇ ਹਨ, ਉੱਥੇ ਗਰੀਬਾਂ ਦੀ ਮਦਦ ਕਰਕੇ ਭਾਈਚਾਰਕ ਸਾਂਝ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ। ਇਸ ਸਾਲ ਧੰਨਵਾਦ ਦਿਵਸ ਗੁਰੂ ਨਾਨਕ ਸਾਹਿਬ ਦੀਆਂ ਸਿਖਿਆਵਾਂ ਨੂੰ ਸਮਰਪਿਤ ਕੀਤਾ ਜਾਵੇਗਾ।

LEAVE A REPLY

Please enter your comment!
Please enter your name here