ਪੈਰਿਸ
ਮੱਧ ਪੈਰਿਸ ਦੇ ਇਕ ਇਲਾਕੇ ‘ਚ ਇਕ ਹਥਿਆਰਬੰਦ ਵਿਅਕਤੀ ਨੇ ਕੁਝ ਲੋਕਾਂ ਨੂੰ ਬੰਧਕ ਬਣਾ ਲਿਆ। ਜਿਸ ਤੋਂ ਬਾਅਦ ਮੌਕੇ ‘ਤੇ ਪੁਲਸ ਅਧਿਕਾਰੀ ਇਕੱਠੇ ਹੋ ਗਏ। ਪੁਲਸ ਸੂਤਰਾਂ ਨੇ ਦੱਸਿਆ ਕਿ ਇਹ ਵਿਅਕਤੀ ਹਥਿਆਰਾਂ ਨਾਲ ਲੈਸ ਹੈ ਤੇ ਉਸ ਨੇ ਕਰੀਬ 2 ਵਿਅਕਤੀਆਂ ਨੂੰ ਬੰਧਕ ਬਣਾ ਰੱਖਿਆ ਹੈ। ਇਹ ਹਮਲਾ ਕਿਸੇ ਅੱਤਵਾਦ ਨਾਲ ਜੁੜਿਆ ਹੋਇਆ ਪ੍ਰਤੀਤ ਨਹੀਂ ਹੁੰਦਾ ਹੈ। ਫਰਾਂਸ ‘ਚ ਪਿਛਲੇ ਤਿੰਨ ਮਹੀਨਿਆਂ ‘ਚ ਕਈ ਜਿਹਾਦੀ ਹਮਲੇ ਹੋਣ ਤੋਂ ਬਾਅਦ ਪ੍ਰਸ਼ਾਸਨ ਬਿਲਕੁਲ ਚੌਕਸ ਹੈ। ਪਿਛਲੇ ਹੀ ਮਹੀਨੇ ਅਜਿਹਾ ਇਕ ਮਾਮਲਾ ਸਾਹਮਣੇ ਆਇਆ ਸੀ ਜਿਸ ‘ਚ ਇਕ ਵਿਅਕਤੀ ਨੇ ਚਾਕੂ ਨਾਲ ਹਮਲਾ ਕੀਤਾ ਸੀ ਤੇ ਇਸ ਹਮਲੇ ‘ਚ ਇਕ ਵਿਅਕਤੀ ਦੀ ਮੌਤ ਹੋ ਗਈ ਸੀ।