ਜਲੰਧਰ

ਗੋਰਾਇਆਂ-ਫਿਲੌਰ ਨੈਸ਼ਨਲ ਹਾਈਵੇਅ ‘ਤੇ ਸ਼ੁੱਕਰਵਾਰ ਸਵੇਰੇ ਵਾਪਰੇ ਦਰਦਨਾਕ ਹਾਦਸੇ ਦੌਰਾਨ 3 ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ 6 ਲੋਕ ਗੰਭੀਰ ਰੂਪ ‘ਚ ਜ਼ਖਮੀਂ ਹੋ ਗਏ। ਜਾਣਕਾਰੀ ਮੁਤਾਬਕ ਜਲੰਧਰ ਤੋਂ ਲੁਧਿਆਣਾ ਜਾ ਰਹੀ ਯਾਤਰੀਆਂ ਨਾਲ ਭਰੀ ਇਕ ਨਿਜੀ ਬੱਸ ਤੇਜ਼ ਰਫਤਾਰ ਕਾਰਨ ਸਾਈਡ ‘ਤੇ ਖੜ੍ਹੇ ਟਰੱਕ ਨਾਲ ਟਕਰਾ ਗਈ।

PunjabKesari

ਇਹ ਹਾਦਸਾ ਇੰਨਾ ਜ਼ਬਰਦਸਤ ਸੀ ਕਿ ਮੌਕੇ ‘ਤੇ ਹੀ ਬੱਸ ‘ਚ ਬੈਠੇ ਪਤੀ-ਪਤਨੀ ਸਮੇਤ ਇਕ ਵਿਅਕਤੀ ਦੀ ਮੌਤ ਹੋ ਗਈ, ਜਦੋਂ ਕਿ 6 ਯਾਤਰੀ ਗੰਭੀਰ ਰੂਪ ‘ਚ ਜ਼ਖਮੀਂ ਹੋ ਗਏ, ਜਿਨ੍ਹਾਂ ਨੂੰ ਤੁਰੰਤ ਫਿਲੌਰ ਦੇ ਸਿਵਲ ਹਸਪਤਾਲ ‘ਚ ਭਰਤੀ ਕਰਾਇਆ ਗਿਆ।

PunjabKesari

ਦੱਸਿਆ ਜਾ ਰਿਹਾ ਹੈ ਕਿ ਇਸ ਹਾਦਸੇ ਦੌਰਾਨ ਮ੍ਰਿਤਕ ਜੋੜੇ ਦਾ 16-17 ਸਾਲਾਂ ਦਾ ਬੱਚਾ ਵੀ ਗੰਭੀਰ ਰੂਪ ‘ਚ ਜ਼ਖਮੀਂ ਹੋ ਗਿਆ।

PunjabKesari

ਮ੍ਰਿਤਕਾਂ ਦੀ ਪਛਾਣ ਕ੍ਰਿਸ਼ਨ ਗੋਪਾਲ, ਅਰਪਣਾ ਬਾਂਸਲ ਵਾਸੀ ਲੁਧਿਆਣਾ ਅਤੇ ਦਰਸ਼ਨ ਲਾਲ ਵਾਸੀ ਜਮਾਲਪੁਰ ਦੇ ਰੂਪ ‘ਚ ਹੋਈ ਹੈ।

PunjabKesari

ਚਸ਼ਮਦੀਦਾਂ ਮੁਤਾਬਕ ਇਹ ਹਾਦਸਾ ਇੰਨਾ ਭਿਆਨਕ ਸੀ ਕਿ ਬੱਸ ਦੇ ਪਰਖੱਚੇ ਉੱਡ ਗਏ। ਫਿਲਹਾਲ ਮੌਕੇ ‘ਤੇ ਪੁੱਜੀ ਪੁਲਸ ਨੇ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

LEAVE A REPLY

Please enter your comment!
Please enter your name here