ਨਵੀਂ ਦਿੱਲੀ

ਸਿੱਖ ਸੰਗਠਨਾਂ ਦੇ ਮੈਂਬਰਾਂ ਨੇ ਸੱਜਣ ਕੁਮਾਰ ਅਤੇ ਜਗਦੀਸ਼ ਟਾਈਟਲਰ ਨੂੰ 1984 ਦੇ ਸਿੱਖ ਵਿਰੋਧੀ ਦੰਗੇ ‘ਚ ਉਨ੍ਹਾਂ ਦੀ ਕਥਿਤ ਭੂਮਿਕਾ ਨੂੰ ਲੈ ਕੇ ਕਾਂਗਰਸ ‘ਚੋਂ ਕੱਢਣ ਦੀ ਮੰਗ ਕਰਦੇ ਹੋਏ ਮੰਗਲਵਾਰ ਨੂੰ ਇੱਥੇ ਪਾਰਟੀ ਹੈੱਡ ਕੁਆਰਟਰ ਨੇੜੇ ਪ੍ਰਦਰਸ਼ਨ ਕੀਤਾ। ਪੁਲਸ ਨੇ ਉਨ੍ਹਾਂ ਨੂੰ ਇੱਥੇ ਅਕਬਰ ਰੋਡ ‘ਤੇ ਕਾਂਗਰਸ ਹੈੱਡ ਕੁਆਰਟਰ ਤੱਕ ਨਹੀਂ ਜਾਣ ਦਿੱਤਾ। ਪ੍ਰਦਰਸ਼ਨਕਾਰੀਆਂ ਨੇ ਨਾਅਰੇਬਾਜ਼ੀ ਕੀਤੀ । ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਨ ਕਮੇਟੀ ਦੇ ਜਨਰਲ ਸਕੱਤਰ ਅਤੇ ਭਾਜਪਾ ਵਿਧਾਇਕ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ,”ਅਸੀਂ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਤੋਂ ਸੱਜਣ ਕੁਮਾਰ ਅਤੇ ਜਗਦੀਸ਼ ਟਾਈਟਲਰ ਨੂੰ ਸਿੱਖ ਵਿਰੋਧੀ ਦੰਗਿਆਂ ‘ਚ ਉਨਾਂ ਦੀ ਭੂਮਿਕਾ ਨੂੰ ਲੈ ਕੇ ਪਾਰਟੀ ‘ਚੋਂ ਕੱਢਣ ਦੀ ਮੰਗ ਕਰ ਰਹੇ ਹਾਂ।” ਸਿਰਸਾ ਨੇ ਕਿਹਾ ਕਿ ਕਾਂਗਰਸ ਨੂੰ ਕੁਮਾਰ ਅਤੇ ਟਾਈਟਲਰ ‘ਤੇ ਆਪਣਾ ਰੁਖ ਸਾਫ ਕਰਨਾ ਚਾਹੀਦਾ, ਜੋ ਸਿੱਖ ਵਿਰੋਧੀ ਦੰਗੇ ‘ਚ ਦੋਸ਼ੀ ਹਨ ਅਤੇ ਸੋਮਵਾਰ ਨੂੰ ਰਾਜਘਾਟ ‘ਤੇ ਪਾਰਟੀ ਦੀ ਭੁੱਖ ਹੜਤਾਲ ‘ਚ ਮੌਜੂਦ ਸਨ।

LEAVE A REPLY

Please enter your comment!
Please enter your name here