ਸ਼ੇਰਪੁਰ (ਹਰਜੀਤ ਕਾਤਿਲ/ ਨਰਿੰਦਰ ਅੱਤਰੀ) ਇੱਥੋਂ ਨੇੜਲੇ ਪਿੰਡ ਟਿੱਬਾ ਵਿਖੇ ਹੋਏ ਇੱਕ ਸੜਕ ਹਾਦਸੇ ਦੌਰਾਨ ਇੱਕ ਨੌਜਵਾਨ ਦੀ ਮੌਤ ਅਤੇ ਉਸ ਦੀ ਮਾਤਾ ਦੇ ਗੰਭੀਰ ਰੂਪ ਵਿੱਚ ਜ਼ਖਮੀ ਹੋ ਜਾਣ ਦੇ ਸਮਾਚਾਰ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਸਤਿੰਦਰ ਸਿੰਘ (17) ਪੁੱਤਰ ਬਿੱਲੂ ਸਿੰਘ ਵਾਸੀ ਫਤਿਹਗੜ੍ਹ ਪੰਜਗਰਾਈਆਂ ਸ਼ਾਮ ਦੇ 7 ਵਜੇ ਆਪਣੇ ਮੋਟਰਸਾਈਕਲ ਤੇ ਸ਼ੇਰਪੁਰ ਤੋਂ ਪਿੰਡ ਵੱਲ ਜਾ ਰਿਹਾ ਸੀ ਕਿ ਪਿੰਡ ਟਿੱਬਾ ਦੇ ਨਜ਼ਦੀਕ ਸਾਹਮਣੇ ਤੋਂ ਗਲਤ ਸਾਈਡ ਤੇ ਆ ਰਹੀ ਇਨੋਵਾ ਗੱਡੀ ਨਾਲ ਜ਼ਬਰਦਸਤ ਟੱਕਰ ਹੋ ਜਾਣ ਕਾਰਨ ਸਤਿੰਦਰ ਸਿੰਘ ਦੀ ਮੌਕੇ ਤੇ ਮੌਤ ਹੋ ਗਈ ਜਦਕਿ ਉਸ ਦੀ ਮਾਤਾ ਜਸਪਾਲ ਕੌਰ ਗੰਭੀਰ ਰੂਪ ਵਿਚ ਜ਼ਖਮੀ ਹੋ ਗਈ ਜਿਸ ਨੂੰ ਮੁਢਲੀ ਸਹਾਇਤਾ ਲਈ ਐਂਬੂਲੈਂਸ ਰਾਹੀਂ ਧੂਰੀ ਦੇ ਸਿਵਲ ਹਸਪਤਾਲ ਵਿਖੇ ਲਿਜਾਇਆ ਗਿਆ ਹਾਲਤ ਨੂੰ ਗੰਭੀਰ ਦੇਖਦਿਆਂ ਜਸਪਾਲ ਕੌਰ ਨੂੰ ਪੀਜੀਆਈ ਚੰਡੀਗੜ੍ਹ ਵਿਖੇ ਰੈਫ਼ਰ ਕਰ ਦਿੱਤਾ ਗਿਆ । ਥਾਣਾ ਸ਼ੇਰਪੁਰ ਦੇ ਮੁਖੀ ਰਾਕੇਸ਼ ਕੁਮਾਰ ਨੇ ਦੱਸਿਆ ਕਿ ਪੁਲਸ ਨੇ ਗੱਡੀ ਨੂੰ ਕਬਜ਼ੇ ਵਿਚ ਲੈ ਕੇ ਗੱਡੀ ਚਾਲਕ ਗੁਰਿੰਦਰ ਸਿੰਘ ਵਾਸੀ ਸੰਦੌੜ ਦੇ ਖਿਲਾਫ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

LEAVE A REPLY

Please enter your comment!
Please enter your name here