ਨਿਊਯਾਰਕ, 9 ਜਨਵਰੀ ( ਰਾਜ ਗੋਗਨਾ)-ਰਿਚਮੰਡ ਹਿਲ ਨਿਊਯਾਰਕ ਚ’ਸਥਿਤ ਗੁਰਦੁਆਰਾ ਸਿੱਖ ਕਲਚਰਲ ਸੁਸਾਇਟੀ ਵਿਖੇ ਕੋਆਰਡੀਨੇਸਨ ਕਮੇਟੀ ਦੇ ਕੋਆਰਡੀਨੇਟਰ ਸ. ਹਿੰਮਤ ਸਿੰਘ ਦਾ ਕਹਿਣਾ ਹੈ ਕਿ ਭਾਰਤ ਸਰਕਾਰ ਜੂਨ 1984 ਵਿਚ ਸ੍ਰੀ ਹਰਿਮੰਦਰ ਸਾਹਿਬ ਉੱਤੇ ਹੋਏ ਹਮਲੇ ਲਈ ਜ਼ਿੰਮੇਵਾਰ ਹੈ। ਭਾਰਤੀ ਡਿਪਲੋਮੈਟਾਂ ਦੇ ਦਾਖਲੇ ‘ਤੇ ਪਾਬੰਦੀ ਦੇ ਇਸ ਇਤਿਹਾਸਕ ਫੈਸਲੇ ਨਾਲ ਉਨ੍ਹਾਂ ਸਿੱਖ ਭਾਈਚਾਰੇ ਦੇ ਮੈਂਬਰਾਂ ਅਤੇ ਸੰਗਠਨਾਂ ਬਾਰੇ ਵੀ ਖੁਲਾਸਾ ਹੋ ਜਾਵੇਗਾ, ਜੋ ਪਿਛਲੇ ਤਿੰਨ ਦਹਾਕਿਆਂ ਤੋਂ ਭਾਰਤੀ ਸ਼ਾਸਨ ਨੂੰ ਸਮਰਥਨ ਦੇ ਰਹੇ ਹਨ। ਅਮਰੀਕਨ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਕਹਿਣਾ ਹੈ ਕਿ ਅਮਰੀਕਾ ਤੋਂ ਬਾਅਦ ਉਹ ਯੂਰਪੀਅਨ ਦੇਸ਼ਾਂ ਦੇ ਗੁਰਦੁਆਰਿਆਂ ‘ਚ ਭਾਰਤੀ ਅਧਿਕਾਰੀਆਂ ਦੇ ਦਾਖਲ ਹੋਣ ‘ਤੇ ਪਾਬੰਦੀ ਲਗਾਉਣ ਲਈ ਮੁਹਿੰਮ ਚਲਾਉਣਗੇ।

LEAVE A REPLY

Please enter your comment!
Please enter your name here