ਲੁਧਿਆਣਾ, 30 ਜਨਵਰੀ (ਜਸਵਿੰਦਰ ਸਿੰਘ ਲਾਟੀ)ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਅਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਕਿਹਾ ਹੈ ਕਿ ਲੋਕ ਇਨਸਾਫ ਪਾਰਟੀ ਹਰ ਜਿਲੇ ਵਿੱਚ ਆਪਣੇ ਯੂਨਿਟ ਤਿਆਰ ਕਰ ਰਹੀ ਹੈ ਜਿਸ ਲਈ ਹਰ ਸੂਬੇ ਦੇ ਹਰ ਜਿਲੇ ਚੋਂ ਪਾਰਟੀ ਨੂੰ ਭਰਪੂਰ ਸਮਰਥਨ ਮਿਲ ਰਿਹਾ ਹੈ। ਪਾਰਟੀ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਅੱਜ ਕੋਟ ਮੰਗਲ ਸਿੰਘ ਵਿਖੇ ਹੋਈ ਮੀਟਿੰਗ ਦੌਰਾਨ ਸੰਬੋਧਨ ਕਰ ਰਹੇ ਸਨ। ਇਸ ਮੌਕੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਹਲਕਾ ਤਰਨਤਾਰਨ ਦੇ ਨਿਸ਼ਕਾਮ ਭਾਵਨਾ ਨਾਲ ਕੰਮ ਕਰਨ ਵਾਲੇ ਆਗੂ ਸੁਖਦੇਵ ਸਿੰਘ ਬਾਠ ਨੂੰ ਤਰਨਤਾਰਨ ਜਿਲੇ ਦਾ ਕਿਸਾਨ ਵਿੰਗ ਦਾ ਪ੍ਰਧਾਨ ਨਿਯੁਕਤ ਕੀਤਾ।
ਇਸ ਮੌਕੇ ਤੇ ਸੰਬੋਧਨ ਕਰਦਿਆਂ ਵਿਧਾਇਕ ਬੈਂਸ ਨੇ ਕਿਹਾ ਕਿ ਜਿੱਥੇ ਲੋਕ ਇਨਸਾਫ ਪਾਰਟੀ 2019 ਲੋਕ ਸਭਾ ਦੀਆਂ ਤਿਆਰੀਆਂ ਕਰ ਰਹੀ ਹੈ ਉੱਥੇ ਹਰ ਜਿਲੇ ਵਿੱਚੋਂ ਪਾਰਟੀ ਨੂੰ ਵੱਖ ਵੱਖ ਆਗੂਆਂ ਅਤੇ ਵਰਕਰਾਂ ਦਾ ਭਰਪੂਰ ਸਮਰਥਨ ਵੀ ਮਿਲ ਰਿਹਾ ਹੈ ਅਤੇ ਕਾਂਗਰਸ ਸਮੇਤ ਅਕਾਲੀ ਦਲ ਅਤੇ ਭਾਜਪਾ ਨੂੰ ਛੱਡ ਕੇ ਆਏ ਦਿਨ ਨੌਜਵਾਨ ਲਿੱਪ ਨਾਲ ਜੁੜ ਰਹੇ ਹਨ। ਇਸ ਦੌਰਾਨ ਤਰਨਤਾਰਨ ਦੇ ਦਿਹਾਤੀ ਹਲਕੇ ਦੇ ਪ੍ਰਧਾਨ ਅਤੇ ਖਡੂਰ ਸਾਹਿਬ ਦੇ ਹਲਕਾ ਇੰਚਾਰਜ ਰਾਜਵੀਰ ਸਿੰਘ ਪੱਖੋਕੇ ਨੇ ਕਿਹਾ ਕਿ ਪਾਰਟੀ ਲਈ ਨਿਸ਼ਕਾਮ ਭਾਵਨਾ ਨਾਲ ਕੰਮ ਕਰਨ ਵਾਲੇ ਆਗੂਆਂ ਅਤੇ ਵਰਕਰਾਂ ਨੂੰ ਲੋਕ ਇਨਸਾਫ ਪਾਰਟੀ ਵਿੱਚ ਪੂਰਾ ਮਾਣ ਸਨਮਾਨ ਮਿਲਦਾ ਹੈ ਅਤੇ ਪਾਰਟੀ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਵਧਾਈ ਦੇ ਪਾਤਰ ਹਨ ਕਿ ਉਹ ਪਾਰਟੀ ਵਿੱਚ ਨੌਜਵਾਨਾਂ ਨੂੰ ਉਨ੍ਹਾਂ ਦਾ ਬਣਦਾ ਮਾਣ ਸਤਿਕਾਰ ਦੇਣ ਵਿੱਚ ਕੋਈ ਕਸਰ ਬਾਕੀ ਨਹੀਂ ਰਹਿਣ ਦਿੰਦੇ। ਇਸ ਦੌਰਾਨ ਤਰਨਤਾਰਨ ਦੇ ਕਿਸਾਨ ਵਿੰਗ ਦੇ ਨਵ-ਨਿਯੁਕਤ ਪ੍ਰਧਾਨ ਸੁਖਦੇਵ ਸਿੰਘ ਬਾਠ ਨੇ ਪਾਰਟੀ ਪ੍ਰਧਾਨ ਸਿਮਰਜੀਤ ਸਿੰਘ ਬੈਂਸ, ਕਿਸਾਨ ਵਿੰਗ ਦੇ ਕੌਮੀ ਪ੍ਰਧਾਨ ਸੁਖਦੇਵ ਸਿੰਘ ਚੱਕ ਸਮੇਤ ਤਰਨਤਾਰਨ ਦੇ ਦਿਹਾਤੀ ਪ੍ਰਧਾਨ ਰਾਜਵੀਰ ਸਿੰਘ ਪੱਖੋਕੇ ਸਮੇਤ ਪੂਰੀ ਹਾਈਕਮਾਨ ਦਾ ਧੰਨਵਾਦ ਕੀਤਾ ਅਤੇ ਭਰੋਸਾ ਦਿੱਤਾ ਕਿ ਉਹ ਤਨਦੇਹੀ ਨਾਲ ਦਿੱਤੀ ਗਈ ਜਿੰਮੇਵਾਰੀ ਨੂੰ ਨਿਭਾਉਣਗੇ। ਇਸ ਮੌਕੇ ਤੇ ਹਰਮੀਤ ਸਿੰਘ ਬਾਠਾਂ ਵਾਲੇ, ਜਸਬੀਰ ਸਿੰਘ ਸੁਜਾਨਪੁਰ ਸੀਨੀਅਰ ਮੀਤ ਪ੍ਰਧਾਨ ਮਾਝਾ ਜੋਨ, ਕਿਸ਼ਨ ਸਿੰਘ ਪੱਖੋਕੇ ਸੀਨੀਅਰ ਮੀਤ ਪ੍ਰਧਾਨ ਤਰਨਤਾਰਨ, ਹਰਪ੍ਰੀਤ ਸਿੰਘ ਦੇਊ, ਅਤੁਲ ਮਹਾਜਨ ਹਲਕਾ ਇੰਚਾਰਜ ਗੁਰਦਾਸਪੁਰ, ਗੁਰਪਾਲ ਸਿੰਘ, ਗੁਰਚਰਨ ਸਿੰਘ ਪੱਖੋਕੇ, ਗੁਰਪਾਲ ਸਿੰਘ, ਸ਼ੇਰ ਸਿੰਘ ਸੰਘਾ ਜਨਰਲ ਸਕੱਤਰ ਤਰਨਤਾਰਨ, ਰਾਜਿੰਦਰ ਕੁਮਾਰ, ਜੱਥੇਦਾਰ ਜਸਵਿੰਦਰ ਸਿੰਘ ਖਾਲਸਾ, ਬਲਦੇਵ ਸਿੰਘ ਪ੍ਰਧਾਨ ਲੁਧਿਆਣਾ,ਜਗਦੀਪ ਸਿੰਘ ਕਾਲਾ ਸਰਪੰਚ, ਯੂਥ ਵਿੰਗ ਦੇ ਕੌਮੀ ਪ੍ਰਧਾਨ ਸੁਰਿੰਦਰ ਸਿੰਘ ਗਰੇਵਾਲ, ਜਤਿੰਦਰ ਪਾਲ ਸਿੰਘ ਸਲੂਜਾ, ਗੁਰਨੀਤ ਪਾਲ ਸਿੰਘ ਪਾਹਵਾ ਤੇ ਹੋਰ ਵੀ ਸ਼ਾਮਲ ਸਨ।

LEAVE A REPLY

Please enter your comment!
Please enter your name here